Ban On Loudspeakers India News (ਇੰਡੀਆ ਨਿਊਜ਼), ਚੰਡੀਗੜ੍ਹ : ਆਸ਼ਿਕਾ ਜੈਨ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫੌਜਦਾਰੀ ਸੰਘਤਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ। ਮਿਤੀ 30.5.2024 ਨੂੰ ਸ਼ਾਮ 6:00 ਵਜੇ ਤੋਂ ਮਿਤੀ 01.6.2024 ਨੂੰ ਸ਼ਾਮ 6.00 ਵਜੇ ਤੱਕ ਜ਼ਿਲ੍ਹੇ ਦੀ ਹਦੂਦ ਅੰਦਰ ਲਾਊਡ ਸਪੀਕਰ ਚਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। Ban On Loudspeakers ਅਮਨ ਤੇ ਕਾਨੂੰਨ ਦੀ ਸਥਿਤੀ ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਲੋਕ ਸਭਾ ਚੋਣਾਂ 2024 ਲਈ ਮਤਦਾਨ 01 ਜੂਨ 2024 ਨੂੰ ਹੋਣਾ ਹੈ। ਵੋਟਾਂ ਦੀ ਗਿਣਤੀ ਮਿਤੀ 4.6.2024 ਨੂੰ ਹੋਣੀ ਹੈ। ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵੋਟਿੰਗ ਤੋਂ 48 ਘੰਟੇ ਪਹਿਲਾਂ ਲਾਊਡ ਸਪੀਕਰ ਚਲਾਉਣ ਦੀ ਮਨਾਹੀ ਹੋਵੇਗੀ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ। Ban On Loudspeakers ਇਹ ਵੀ ਪੜ੍ਹੋ :Lok Sabha Elections 2024 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜੀਰਕਪੁਰ ਵਿੱਚ ਵਿਸ਼ਾਲ ਰੋਡ ਸ਼ੋ, ਲੋਕਾਂ ਦਾ ਭਾਰੀ ਇਕੱਠ
761