Categories: Punjab

Official Document For Voting : ਮਤਦਾਤਾ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ

Official Document For Voting India News (ਇੰਡੀਆ ਨਿਊਜ਼), ਚੰਡੀਗੜ੍ਹ : ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤ ਦੇ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਮਤਦਾਤਾ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨਤੇ ਨਾਲ ਲਿਜਾ ਸਕਦਾ ਹੈ। Official Document For Voting ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਉਹ ਵੋਟਰ ਜੋ ਮਤਦਾਤਾ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ, ਬਸ਼ਰਤੇ ਉਸ ਵਿਅਕਤੀ ਦਾ ਨਾਂਅ ਵੋਟਰ ਸੂਚੀ ਵਿਚ ਸ਼ਾਮਿਲ ਹੋਵੇ। Official Document For Voting ਇਹਨਾਂ ਪੱਤਰਾਂ ਦਾ ਕਰ ਸਕਦੇ ਹੋ ਇਸਤੇਮਾਲ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਮਤਦਾਤਾ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈ ਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਆਪਣੇ ਮਤਦਾਨ ਦੇ ਹੱਕ ਦੀ ਵਰਤੋਂ ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦਾਇਸ ਵਾਰ 70 ਪਾਰਦਾ ਟੀਚਾ ਹੈ ਪਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਇਸ ਨੂੰ 80 ਫ਼ੀਸਦੀ ਤੋਂ ਉੱਪਰ ਲੈ ਕੇ ਜਾਣਾ ਹੈ। ਜਿਸ ਨੂੰ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ। ਉਨ੍ਹਾਂ ਨੇ ਅਪੀਲ ਕੀਤੀ ਕਿ ਵੋਟ ਸਾਡਾ ਹੱਕ ਹੈ ਅਤੇ ਹਰੇਕ ਯੋਗ ਵੋਟਰ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਦੇ ਹੱਕ ਦੀ ਵਰਤੋਂ ਕਰੇ। Official Document For Voting ਇਹ ਵੀ ਪੜ੍ਹੋ :Lok Sabha Elections 2024 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜੀਰਕਪੁਰ ਵਿੱਚ ਵਿਸ਼ਾਲ ਰੋਡ ਸ਼ੋ, ਲੋਕਾਂ ਦਾ ਭਾਰੀ ਇਕੱਠ

Share
Published by

Recent Posts

"False allegation… I will complain": UP man after his phone number shown on Rahul Gandhi's PC

Prayagraj (Uttar Pradesh) [India], September 19 (ANI): A man named Anjani Mishra on Friday said…

1 minute ago

India's first large private sector gold mine set to be commissioned soon: MD Deccan Gold Mines

New Delhi [India] September 19 (ANI): India's first private sector gold mine at Jonnagiri in…

7 minutes ago

GST rate cuts to significantly benefit people: Uttarakhand CM

Dehradun (Uttarakhand) [India], September 19 (ANI): Uttarakhand Chief Minister Pushkar Singh Dhami on Friday said…

12 minutes ago

IIM Kozhikode and Emeritus Introduces Chief Operations Officer Programme Featuring Global Learning with Kellogg Executive Education

BusinessWire IndiaMumbai (Maharashtra) [India], September 19: According to PwC's June 2024 COO Pulse Survey, 68%…

16 minutes ago

"Why don't they respond to Karnataka CID": Congress' KC Venugopal asks ECI over Rahul Gandhi's "vote theft" allegations

Wayanad (Kerala) [India], September 19 (ANI): Congress General Secretary KC Venugopal on Friday sought a…

20 minutes ago

Moglix Powers India's Electronics Growth with 50+ Brands on Its Platform

NewsVoirBangalore (Karnataka) [India], September 19: Moglix, one of Asia's largest B2B e-commerce platforms, announced at…

24 minutes ago